Hukamnama Darbar Sahib 26 April Punjabi PDF

Hukamnama Darbar Sahib 26 April in Punjabi PDF download free from the direct link below.

Hukamnama Darbar Sahib 26 April - Summary

The Hukamnama is a sacred hymn chosen from a randomly selected left-hand page of the Guru Granth Sahib every morning. It is considered as the divine order from God for that specific day. This important Hukamnama is shared and read aloud in Gurdwaras across the globe.

Today’s Hukamnama from Darbar Sahib

ਤਿਲੰਗ ਮਹਲਾ ੧ ਘਰੁ ੩ ੴਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਿਣ ਜੇ ਥੀਅੈ ਪਿਆਰੇ ਪਾਈਅੈ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਅੈਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਿਣ ਕੰਤੈ ਭਾਵੈ ਆਪੇ ਹੀ ਰਾਵੇਇ ॥ੴ॥੧॥੩॥

ਪਦਅਰਥ: ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ:ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ਜੀਭ ਦਾ ਚਸਕਾ। ਰੰਗਾਏ ਲੀਤੜਾ = ਰੰਗਾਇ ਲਿਆ ਹੈ। ਚੋਲਾ = ਜਿੰਦ ਦਾ ਚੋਲਾ, ਸਰੀਰ। ਚੋਲੜਾ = ਕੋਝਾ ਚੋਲਾ। ਮੇਰੈ ਕੰਤ = ਮੇਰੇ ਖਸਮ ਨੂੰ। ਭਾਵੈ = ਚੰਗਾ ਲੱਗਦਾ। ਧਨ = ਇਸਤ੍ਰੀ, ਜੀਵ = ਇਸਤ੍ਰੀ। ਸੇਜੈ = (ਪ੍ਰਭੂ ਦੀ) ਸੇਜ ਉਤੇ, ਪ੍ਰਭੂ ਦੇ ਚਰਨਾਂ ਵਿਚ। ਜਾਏ = ਪਹੁੰਚੇ।੧। ਮਿਹਰਵਾਨਾ = ਹੇ ਮਿਹਰਵਾਨ ਪ੍ਰਭੂ! ਹੰਉ = ਮੈਂ। ਤਿਨਾ ਕੈ = ਉਹਨਾਂ ਤੋਂ। ਲੈਨਿ = ਲੈਂਦੇ ਹਨ। ਸਦ = ਸਦਾ।१। ਰਹਾਉ। ਕਾਇਆ = ਸਰੀਰ। ਰੰਙਣਿ = ਉਹ ਖੁਲ੍ਹਾ ਭਾਂਡਾ ਜਿਸ ਵਿਚ ਨੀਲਾਰੀ ਕੱਪੜੇ ਰੰਗਦਾ ਹੈ, ਮੱਟ, ਮੱਟੀ। ਥੀਐ = ਬਣ ਜਾਏ। ਮਜੀਠ = {ਨੋਟ: ਲੋਕ ਮਜੀਠ ਰਿੰਨ੍ਹ ਕੇ ਕੱਪੜੇ ਰੰਗਦੇ ਸਨ। ਇਹ ਰੰਗ ਪੱਕਾ ਹੁੰਦਾ ਸੀ}। ਸਾਹਿਬੁ = ਮਾਲਿਕ = ਪ੍ਰਭੂ।੨। ਰਤੜੇ = ਰਾਂਗੇ ਹੋਏ। ਕਹੁ = ਆਖ। ਅਰਦਾਸਿ = ਬੇਨਤੀ।੩। ਸਾਜੇ = ਸਵਾਰਦਾ ਹੈ। ਨਦਰਿ = ਮਿਹਰ ਦੀ ਨਜ਼ਰ। ਕਰੇਇ = ਕਰਦਾ ਹੈ, ਕਰੈ। ਕਾਮਣਿ = ਇਸਤ੍ਰੀ, ਜੀਵ = ਇਸਤ੍ਰੀ। ਰਾਵੇਇ = ਮਾਣਦਾ ਹੈ, ਆਪਣੇ ਨਾਲ ਮਿਲਾਂਦਾ ਹੈ।੪।

ਅਰਥ: ਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ॥੧॥ ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥ ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ॥੩॥ ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ। ਹੇ ਨਾਨਕ ਜੀ! ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ ॥੪॥੧॥੩॥

तिलंग महला १ घरु ३ ੴ सतिगुर प्रसादि ॥ इहु तनु माइआ पाहिआ पिआरे लीतड़ा लबि रंगाए ॥ मेरै कंत न भावै चोलड़ा पिआरे किउ धन सेजै जाए ॥१॥ हंउ कुरबानै जाउ मिहरवाना हंउ कुरबानै जाउ ॥ हंउ कुरबानै जाउ तिना कै लैनि जो तेरा नाउ ॥ लैनि जो तेरा नाउ तिना कै हंउ सद कुरबानै जाउ ॥१॥ रहाउ ॥ काइआ रंङणि जे थीऐ पिआरे पाईऐ नाउ मजीठ ॥ रंङण वाला जे रंङै साहिबु ऐसा रंगु न डीठ ॥२॥ जिन के चोले रतड़े पिआरे कंतु तिना कै पासि ॥ धूड़ि तिना की जे मिलै जी कहु नानक की अरदासि ॥३॥ आपे साजे आपे रंगे आपे नदरि करेइ ॥ नानक कामणि कंतै भावै आपे ही रावेइ ॥ੴ॥੧॥੩॥

अर्थ: राग तिलंग, घर ३ में गुरु नानक देव जी की बाणी। अकाल पुरख एक है और सतिगुरु की कृपा द्वारा मिलता है। जिस जीव-स्त्री के इस संसार को माया (के मोह की लाग लगी हो, और फिर उस ने इस को पूरा जिव्हा के चस्के में रंग लिया हो, वह जीव-स्त्री खसम प्रभू के चरणों में नहीं पहुँच सकती, क्योंकि (जीवन का) यह चोला (यह शरीर, यह जीवन) खसम प्रभू को पसंद नहीं आता ॥१॥ हे मेहरबान प्रभू! मैं कुर्बान जाता हूँ, मैं सदके जाता हूँ जिन से तेरा नाम सिमरते हैं। जो व्यक्ति तेरा नाम लेता है, मैं उस से सदा कुर्बान जाता हूँ ॥१॥ रहाउ ॥ (पर, हाँ!) अगर यह शरीर (निलारी की) मट्टी बन जाए, और हे सजन! अगर इस में मजीठ जैसे पक्के रंग वाला प्रभू का नाम रंग डाला जाए, फिर मालिक प्रभु स्वयं निलारी (बन के जीव-स्त्री के मन को) रंग (का गोता) दे, तो ऐसा रंग चड़ता है जो जो पहले कभी देखा न हो ॥२॥ हे प्यारे (सजन!) जिन जीव स्त्रियों के (शरीर-) चोले (जीवन नाम-रंग से) रंगें गए हैं, खसम-प्रभू (सदा) उनके पास (वसता) है। हे सजन! नानक तरफों उन्हा पास बेनती कर, भला कहीं नानक को उनके चरनों की धूड़ मिल जाए ॥३॥ जिस जीव स्त्री पर प्रभू आप मेहर की नज़र करता है उसको वह आप ही संवारदा है और आप ही (नाम के) रंग में रंगता है। नानक जी! वह जीव-स्त्री खसम-प्रभू को प्यारी लगती है, उसको प्रभू आप ही अपने चरनों में जोड़ता है ॥४॥१॥३॥

For a complete understanding of the Hukamnama and its significance, feel free to download the PDF now!

Don’t miss out on the daily divine messages. You can also download this PDF to keep this invocation close to your heart.

RELATED PDF FILES

Hukamnama Darbar Sahib 26 April Punjabi PDF Download