Tav Prasad Savaiye Punjabi PDF
Hello, Friends today we are sharing with you Tav Prasad Savaiye PDF to help devotees. If you are searching Tav Prasad Savaiye in PDF format then you have arrived at the right website and you can directly download it from the link given at the bottom of this page.
Tav-Prasad Savaiye is a short composition of 10 stanzas that is part of daily liturgy among Sikhs. It was penned down by Guru Gobind Singh and is part of his composition Akal Ustat. This is an important composition that is read during Amrit Sanchar.
Tav Prasad Savaiye Path in Punjabi Lyrics | Tav Prasad Savaiye
ੴ
ਸਤਿਗੁਰ ਪ੍ਰਸਾਦਿ ॥ ਸ੍ਰੀ ਵਾਹਿਗੁਰੂ ਜੀ ਕੀ ਫ਼ਤਹ ॥
ਪਾਤਿਸਾਹੀ੧੦॥ ਤ੍ਵਪ੍ਰਸਾਦਿ ॥ ਸ੍ਵਯੇ ॥
ਸ੍ਰਾਵਗ ਸੁੱਧ ਸਮੂਹ ਸਿਧਾਨ ਕੇ ਦੇਖਿ ਫਿਰਿਓ ਘਰ ਜੋਗ ਜਤੀ ਕੇ ॥
ਸੂਰ ਸੁਰਾਰਦਨ ਸੁੱਧ ਸੁਧਾਦਿਕ ਸੰਤ ਸਮੂਹ ਅਨੇਕ ਮਤੀ ਕੇ ॥
ਸਾਰੇ ਹੀ ਦੇਸ ਕੋ ਦੇਖਿ ਰਹਿਓ ਮਤ ਕੋਊ ਨ ਦੇਖੀਅਤ ਪ੍ਰਾਨਪਤੀ ਕੇ ॥
ਸ੍ਰੀ ਭਗਵਾਨ ਕੀ ਭਾਇ ਕ੍ਰਿਪਾ ਹੂ ਤੇ ਏਕ ਰਤੀ ਬਿਨੁ ਏਕ ਰਤੀ ਕੇ ॥੧॥
ਮਾਤੇ ਮਤੰਗ ਜਰੇ ਜਰ ਸੰਗ ਅਨੂਪ ਉਤੰਗ ਸੁਰੰਗ ਸਵਾਰੇ ॥
ਕੋਟ ਤੁਰੰਗ ਕੁਰੰਗ ਸੇ ਕੂਦਤ ਪਉਨ ਕੇ ਗਉਨ ਕਉ ਜਾਤ ਨਿਵਾਰੇ ॥
ਭਾਰੀ ਭੁਜਾਨ ਕੇ ਭੂਪ ਭਲੀ ਬਿਧਿ ਨਿਆਵਤ ਸੀਸ ਨ ਜਾਤ ਬਿਚਾਰੇ ॥
ਏਤੇ ਭਏ ਤੁ ਕਹਾ ਭਏ ਭੂਪਤਿ ਅੰਤ ਕੌ ਨਾਂਗੇ ਹੀ ਪਾਂਇ ਪਧਾਰੇ ॥੨॥
ਜੀਤ ਫਿਰੈ ਸਭ ਦੇਸ ਦਿਸਾਨ ਕੋ ਬਾਜਤ ਢੋਲ ਮ੍ਰਿਦੰਗ ਨਗਾਰੇ ॥
ਗੁੰਜਤ ਗੂੜ ਗਜਾਨ ਕੇ ਸੁੰਦਰ ਹਿੰਸਤ ਹੈਂ ਹਯਰਾਜ ਹਜਾਰੇ ॥
ਭੂਤ ਭਵਿੱਖ ਭਵਾਨ ਕੇ ਭੂਪਤ ਕਉਨੁ ਗਨੈ ਨਹੀਂ ਜਾਤ ਬਿਚਾਰੇ ॥
ਸ੍ਰੀ ਪਤਿ ਸ੍ਰੀ ਭਗਵਾਨ ਭਜੇ ਬਿਨੁ ਅੰਤ ਕਉ ਅੰਤ ਕੇ ਧਾਮ ਸਿਧਾਰੇ ॥੩॥
ਤੀਰਥ ਨਾਨ ਦਇਆ ਦਮ ਦਾਨ ਸੁ ਸੰਜਮ ਨੇਮ ਅਨੇਕ ਬਿਸੇਖੈ ॥
ਬੇਦ ਪੁਰਾਨ ਕਤੇਬ ਕੁਰਾਨ ਜਮੀਨ ਜਮਾਨ ਸਬਾਨ ਕੇ ਪੇਖੈ ॥
ਪਉਨ ਅਹਾਰ ਜਤੀ ਜਤ ਧਾਰ ਸਬੈ ਸੁ ਬਿਚਾਰ ਹਜਾਰਕ ਦੇਖੈ ॥
ਸ੍ਰੀ ਭਗਵਾਨ ਭਜੇ ਬਿਨੁ ਭੂਪਤਿ ਏਕ ਰਤੀ ਬਿਨੁ ਏਕ ਨ ਲੇਖੈ ॥੪॥
ਸੁੱਧ ਸਿਪਾਹ ਦੁਰੰਤ ਦੁਬਾਹ ਸੁ ਸਾਜ ਸਨਾਹ ਦੁਰਜਾਨ ਦਲੈਂਗੇ ॥
ਭਾਰੀ ਗੁਮਾਨ ਭਰੇ ਮਨ ਮੈਂ ਕਰ ਪਰਬਤ ਪੰਖ ਹਲੇ ਨ ਹਲੈਂਗੇ ॥
ਤੋਰਿ ਅਰੀਨ ਮਰੋਰਿ ਮਵਾਸਨ ਮਾਤੇ ਮਤੰਗਨ ਮਾਨ ਮਲੈਂਗੇ ॥
ਸ੍ਰੀ ਪਤਿ ਸ੍ਰੀ ਭਗਵਾਨ ਕ੍ਰਿਪਾ ਬਿਨੁ ਤਿਆਗਿ ਜਹਾਨ ਨਿਦਾਨ ਚਲੈਂਗੇ ॥੫॥
ਬੀਰ ਅਪਾਰ ਬਡੇ ਬਰਿਆਰ ਅਬਿਚਾਰਹਿ ਸਾਰ ਕੀ ਧਾਰ ਭਛੱਯਾ ॥
ਤੋਰਤ ਦੇਸ ਮਲਿੰਦ ਮਵਾਸਨ ਮਾਤੇ ਗਜਾਨ ਕੇ ਮਾਨ ਮਲੱਯਾ ॥
ਗਾੜ੍ਹੇ ਗੜ੍ਹਾਨ ਕੋ ਤੋੜਨਹਾਰ ਸੁ ਬਾਤਨ ਹੀਂ ਚਕ ਚਾਰ ਲਵੱਯਾ ॥
ਸਾਹਿਬੁ ਸ੍ਰੀ ਸਭ ਕੋ ਸਿਰਨਾਇਕ ਜਾਚਕ ਅਨੇਕ ਸੁ ਏਕ ਦਿਵੱਯਾ ॥੬॥
ਦਾਨਵ ਦੇਵ ਫਨਿੰਦ ਨਿਸਾਚਰ ਭੂਤ ਭਵਿੱਖ ਭਵਾਨ ਜਪੈਂਗੇ ॥
ਜੀਵ ਜਿਤੇ ਜਲ ਮੈ ਥਲ ਮੈ ਪਲ ਹੀ ਪਲ ਮੈ ਸਭ ਥਾਪ ਥਪੈਂਗੇ ॥
ਪੁੰਨ ਪ੍ਰਤਾਪਨ ਬਾਢ ਜੈਤ ਧੁਨ ਪਾਪਨ ਕੇ ਬਹੁ ਪੁੰਜ ਖਪੈਂਗੇ ॥
ਸਾਧ ਸਮੂਹ ਪ੍ਰਸੰਨ ਫਿਰੈਂ ਜਗ ਸਤ੍ਰ ਸਭੈ ਅਵਲੋਕ ਚਪੈਂਗੇ ॥੭॥
ਮਾਨਵ ਇੰਦ੍ਰ ਗਜਿੰਦ੍ਰ ਨਰਾਧਪ ਜੌਨ ਤ੍ਰਿਲੋਕ ਕੋ ਰਾਜ ਕਰੈਂਗੇ ॥
ਕੋਟਿ ਇਸਨਾਨ ਗਜਾਦਿਕ ਦਾਨ ਅਨੇਕ ਸੁਅੰਬਰ ਸਾਜ ਬਰੈਂਗੇ ॥
ਬ੍ਰਹਮ ਮਹੇਸਰ ਬਿਸਨ ਸਚੀਪਿਤ ਅੰਤ ਫਸੇ ਜਮ ਫਾਸਿ ਪਰੈਂਗੇ ॥
ਜੇ ਨਰ ਸ੍ਰੀ ਪਤਿ ਕੇ ਪ੍ਰਸ ਹੈਂ ਪਗ ਤੇ ਨਰ ਫੇਰ ਨ ਦੇਹ ਧਰੈਂਗੇ ॥੮॥
ਕਹਾ ਭਯੋ ਜੋ ਦੋਉ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ ॥
ਨ੍ਹਾਤ ਫਿਰਿਓ ਲੀਏ ਸਾਤ ਸਮੁਦ੍ਰਨਿ ਲੋਕ ਗਯੋ ਪਰਲੋਕ ਗਵਾਇਓ ॥
ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ ॥
ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ ॥੯॥
ਕਾਹੂ ਲੈ ਪਾਹਨ ਪੂਜ ਧਰਯੋ ਸਿਰ ਕਾਹੂ ਲੈ ਲਿੰਗ ਗਰੇ ਲਟਕਾਇਓ ॥
ਕਾਹੂ ਲਖਿਓ ਹਰਿ ਅਵਾਚੀ ਦਿਸਾ ਮਹਿ ਕਾਹੂ ਪਛਾਹ ਕੋ ਸੀਸੁ ਨਿਵਾਇਓ ॥
ਕੋਉ ਬੁਤਾਨ ਕੋ ਪੂਜਤ ਹੈ ਪਸੁ ਕੋਉ ਮ੍ਰਿਤਾਨ ਕੋ ਪੂਜਨ ਧਾਇਓ ॥
ਕੂਰ ਕ੍ਰਿਆ ਉਰਿਝਓ ਸਭ ਹੀ ਜਗ ਸ੍ਰੀ ਭਗਵਾਨ ਕੋ ਭੇਦੁ ਨ ਪਾਇਓ ॥੧੦॥
ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਿਹ ॥
You can download the Tav Prasad Savaiye PDF using the link given below.
